ਗੁਰਮੁਖੀ ਲਿਪੀ
ਗੁਰੂਮੁਖੀ ਇਕ ਸਿੱਖ ਲਿਪੀ ਹੈ ਜੋ ਪੰਜਾਬੀ ਭਾਸ਼ਾ ਲਿਖਣ ਲਈ ਵਰਤੀ ਜਾਂਦੀ ਹੈ। / From Wikipedia, the free encyclopedia
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ।[1][2][3] ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ,[3] ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ।[2][3] ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ[4] ਆਖਿਆ ਜਾਂਦਾ ਹੈ।
ਵਿਸ਼ੇਸ਼ ਤੱਥ ਗੁਰਮੁਖੀ, ਕਿਸਮ ...
ਗੁਰਮੁਖੀ | |
---|---|
ਕਿਸਮ | |
ਜ਼ੁਬਾਨਾਂ | ਪੰਜਾਬੀ, ਗੁਰਮੁਖੀ, ਸਿੰਧੀ |
ਅਰਸਾ | 16ਵੀਂ ਸਦੀ - ਮੌਜੂਦਾ |
ਮਾਪੇ ਸਿਸਟਮ | |
ਜਾਏ ਸਿਸਟਮ | ਖੋਜਕੀ
|
ਦਿਸ਼ਾ | ਖੱਬੇ-ਤੋਂ-ਸੱਜੇ |
ISO 15924 | Guru, 310 |
ਯੂਨੀਕੋਡ ਉਰਫ਼ | Gurmukhi |
ਯੂਨੀਕੋਡ ਰੇਂਜ | U+0A00–U+0A7F |
ਬੰਦ ਕਰੋ