ਪੰਜਾਬੀ ਭਾਸ਼ਾ
ਪਾਕਿਸਤਾਨ ਅਤੇ ਭਾਰਤ ਦੇ ਪੰਜਾਬ ਖੇਤਰ ਵਿੱਚ ਬੋਲੀ ਜਾਣ ਵਾਲੀ ਇੰਡੋ-ਆਰੀਅਨ ਭਾਸ਼ਾ / From Wikipedia, the free encyclopedia
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ।[18] ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ। "ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ ੩੦ ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆ ਵਿੱਚ ਮਾਂ ਬੋਲੀ ਵਜੋਂ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ। ੨੦੨੨ ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ ੧੩ ਕਰੋੜ ਲੋਕ ਪੰਜਾਬੀ ਬੋਲਦੇ ਹਨ ਅਤੇ ੨੦੨੧ ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ ੩ ਕਰੋੜ ਤੋਂ ਵੱਧ ਲੋਕ ਪੰਜਾਬੀ ਬੋਲਦੇ ਹਨ।[19] ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰ ਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ। ਪੰਜਾਬੀ ਦੀਆਂ ਕਈ ਉਪ-ਬੋਲੀਆਂ ਹਨ, ਜਿਵੇਂ ਕਿ ਮਾਝੀ, ਮਾਲਵੀ, ਦੁਆਬੀ, ਪੁਆਧੀ, ਪੋਠੋਹਾਰੀ ਆਦਿ ਪਰ ਮਾਝੀ ਨੂੰ ਟਕਸਾਲੀ ਬੋਲੀ ਵਜੋਂ ਵਰਤਿਆ ਜਾਂਦਾ ਹੈ। ਇਹ ਉਪ-ਬੋਲੀ ਪੁਰਾਣੇ ਪੰਜਾਬ ਦੇ ਮਾਝਾ ਖ਼ਿੱਤੇ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਅਤੇ ਲਾਹੌਰ ਵਿੱਚ ਹੈ। ਇਸ ਉਪ-ਬੋਲੀ ਦੀ ਵਰਤੋਂ ਪੰਜਾਬੀ ਦੀਆਂ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ। ਪੰਜਾਬੀ ਦੀਆਂ ਸਾਰੀਆਂ ਬੋਲੀਆਂ ਦੀ ਆਪਣੀ ਇੱਕ ਮਹੱਤਤਾ ਹੈ, ਅਤੇ ਸਾਰੀਆਂ ਆਪਣੇ-ਆਪਣੇ ਖੇਤਰ ਅਤੇ ਉਥੋਂ ਦੇ ਲੋਕਾਂ ਦੀ ਪਹਿਚਾਣ ਹਨ। ਇਹ ਬੋਲੀਆਂ ਪੰਜਾਬੀ ਦੀ ਵੰਨ-ਸੁਵੰਨਤਾ ਨੂੰ ਵਧਾਉਂਦੀਆਂ ਹਨ ਅਤੇ ਪੰਜਾਬ ਦੇ ਵਿਰਸੇ ਨੂੰ ਅਮੀਰ ਬਣਾਉਂਦੀਆਂ ਹਨ। ਇਹ ਭਾਰਤੀ ਚੜ੍ਹਦਾ ਪੰਜਾਬ ਸੂਬੇ ਦੀ ਸਰਕਾਰੀ ਬੋਲੀ ਹੈ ਪਰ ਪਾਕਿਸਤਾਨੀ ਪੰਜਾਬ ਸੂਬੇ ਵਿੱਚ ਇਸ ਨੂੰ ਕੋਈ ਸਰਕਾਰੀ ਹੈਸੀਅਤ ਪ੍ਰਾਪਤ ਨਹੀਂ ਅਤੇ ਨੇੜਲੇ ਸੂਬਿਆਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਵਿੱਚ ਵੀ ਬੋਲੀ ਜਾਂਦੀ ਹੈ। ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਦਰਜਾ ਹਾਸਿਲ ਹੈ।
| |
---|---|
ਜੱਦੀ ਬੁਲਾਰੇ | ਪਾਕਿਸਤਾਨ ਅਤੇ ਭਾਰਤ |
ਇਲਾਕਾ | ਭਾਰਤ |
ਨਸਲੀਅਤ | ਪੰਜਾਬੀ |
Native speakers | 113 ਮਿਲੀਅਨ (2011–2017)[lower-alpha 1][1] |
ਹਿੰਦ-ਯੂਰਪੀ
| |
Early forms | ਪ੍ਰੋਟੋ-ਇੰਡੋ-ਯੂਰਪੀਅਨ
|
ਉੱਪ-ਬੋਲੀਆਂ |
|
ਲਿਖਤੀ ਪ੍ਰਬੰਧ | |
ਅਧਿਕਾਰਤ ਸਥਿਤੀ | |
ਵਿੱਚ ਸਰਕਾਰੀ ਭਾਸ਼ਾ | ਪਾਕਿਸਤਾਨ
ਭਾਰਤ |
ਰੈਗੂਲੇਟਰ | ਪੰਜਾਬ ਇੰਸਟੀਚਿਊਟ ਆਫ਼ ਲੈਂਗੂਏਜ, ਆਰਟ ਐਂਡ ਕਲਚਰ, ਪੰਜਾਬ, ਪਾਕਿਸਤਾਨ ਭਾਸ਼ਾ ਵਿਭਾਗ, ਪੰਜਾਬ, ਭਾਰਤ[17] |
ਭਾਸ਼ਾ ਦਾ ਕੋਡ | |
ਆਈ.ਐਸ.ਓ 639-1 | pa |
ਆਈ.ਐਸ.ਓ 639-2 | pan |
ਆਈ.ਐਸ.ਓ 639-3 | Either:pan – ਪੰਜਾਬੀpnb – ਪੱਛਮੀ ਪੰਜਾਬੀ |
Glottolog | panj1256 ਪੂਰਬੀ ਪੰਜਾਬੀwest2386 ਪੱਛਮੀ ਪੰਜਾਬੀ |
ਭਾਸ਼ਾਈਗੋਲਾ | 59-AAF-e |
ਪਾਕਿਸਤਾਨ ਅਤੇ ਭਾਰਤ ਵਿੱਚ ਪੰਜਾਬੀ ਭਾਸ਼ਾ ਦੀ ਭੂਗੋਲਿਕ ਵੰਡ। | |
This article contains IPA phonetic symbols. Without proper rendering support, you may see question marks, boxes, or other symbols instead of Unicode characters. For an introductory guide on IPA symbols, see Help:IPA. |
ਇੱਕ ਲੜੀ ਦਾ ਹਿੱਸਾ | |
---|---|
| |
ਭਾਰਤ ਦੀਆਂ ਸੰਵਿਧਾਨਕ ਮਾਨਤਾ ਪ੍ਰਾਪਤ ਭਾਸ਼ਾਵਾਂ | |
ਸ਼੍ਰੇਣੀ | |
ਭਾਰਤੀ ਗਣਰਾਜ ਦੀਆਂ 22 ਸਰਕਾਰੀ ਭਾਸ਼ਾਵਾਂ | |
ਆਸਾਮੀ
·
ਬੰਗਾਲੀ
·
ਬੋਡੋ
·
ਡੋਗਰੀ
·
ਗੁਜਰਾਤੀ
| |
ਸੰਬੰਧਿਤ | |
ਭਾਰਤ ਦੇ ਸੰਵਿਧਾਨ ਦੀ ਅੱਠਵੀਂ ਅਨੁਸੂਚੀ
|